Daily Hukamnama

Search Hukamnama


 • Post By admin
 • October 17, 2021

ਸੂਹੀ ਮਹਲਾ ੫ ॥ Soohee, Fifth Mehla: ਜਿਸ ਕੇ ਸਿਰ ਊਪਰਿ ਤੂੰ ਸੁਆਮੀ ਸੋ ਦੁਖੁ ਕੈਸਾ ਪਾਵੈ ॥ ਹੇ ਮੇਰੇ ਮਾਲਕ ਪ੍ਰਭੂ! ਜਿਸ ਮਨੁੱਖ ਦੇ ਸਿਰ ਉੱਤੇ ਤੂੰ (ਹੱਥ ਰੱਖੇਂ) ਉਸ ਨੂੰ ਕੋਈ ਦੁੱਖ ਨਹੀਂ ਵਿਆਪਦਾ । When You stand over our heads, O Lord and Master, how can we suffer in pain? ਬੋਲਿ ਨ ਜਾਣੈ ਮਾਇਆ ਮਦਿ ਮਾਤਾ ਮਰਣਾ ਚੀਤਿ ਨ ਆਵੈ ॥੧॥ ਉਹ ਮਨੁੱਖ ਮਾਇਆ ਦੇ ਨਸ਼ੇ ਵਿਚ ਮਸਤ ਹੋ ਕੇ ਤਾਂ ਬੋਲਣਾ ਹੀ ਨਹੀਂ ਜਾਣਦਾ, ਮੌਤ ਦਾ ਸਹਿਮ ਭੀ ਉਸ ਦੇ ਚਿੱਤ ਵਿਚ ਨਹੀਂ ਪੈਦਾ ਹੁੰਦਾ ।੧। The mortal being does not know how to chant Your Name - he is intoxicated with the wine of Maya, and the thought of death does not even enter his mind. ||1|| ਮੇਰੇ ਰਾਮ ਰਾਇ ਤੂੰ ਸੰਤਾ ਕਾ ਸੰਤ ਤੇਰੇ ॥ ਹੇ ਮੇਰੇ ਪ੍ਰਭੂ-ਪਾਤਿਸ਼ਾਹ! ਤੂੰ (ਆਪਣੇ) ਸੰਤਾਂ ਦਾ (ਰਾਖਾ) ਹੈਂ, (ਤੇਰੇ) ਸੰਤ ਤੇਰੇ (ਆਸਰੇ ਰਹਿੰਦੇ ਹਨ) । O my Sovereign Lord, You belong to the Saints, and the Saints belong to You. ਤੇਰੇ ਸੇਵਕ ਕਉ ਭਉ ਕਿਛੁ ਨਾਹੀ ਜਮੁ ਨਹੀ ਆਵੈ ਨੇਰੇ ॥੧॥ ਰਹਾਉ ॥ ਹੇ ਪ੍ਰਭੂ! ਤੇਰੇ ਸੇਵਕ ਨੂੰ ਕੋਈ ਡਰ ਪੋਹ ਨਹੀਂ ਸਕਦਾ, ਮੌਤ ਦਾ ਡਰ ਉਸ ਦੇ ਨੇੜੇ ਨਹੀਂ ਢੁਕਦਾ ।੧।ਰਹਾਉ। Your servant is not afraid of anything; the Messenger of Death cannot even approach him. ||1||Pause|| ਜੋ ਤੇਰੈ ਰੰਗਿ ਰਾਤੇ ਸੁਆਮੀ ਤਿਨ੍ਹ ਕਾ ਜਨਮ ਮਰਣ ਦੁਖੁ ਨਾਸਾ ॥ ਹੇ ਮੇਰੇ ਮਾਲਕ! ਜੇਹੜੇ ਮਨੁੱਖ ਤੇਰੇ ਪ੍ਰੇਮ-ਰੰਗ ਵਿਚ ਰੰਗੇ ਰਹਿੰਦੇ ਹਨ, ਉਹਨਾਂ ਦਾ ਜੰਮਣ ਮਰਨ (ਦੇ ਗੇੜ) ਦਾ ਦੁੱਖ ਦੂਰ ਹੋ ਜਾਂਦਾ ਹੈ, Those who are attuned to Your Love, O my Lord and Master, are released from the pains of birth and death. ਤੇਰੀ ਬਖਸ ਨ ਮੇਟੈ ਕੋਈ ਸਤਿਗੁਰ ਕਾ ਦਿਲਾਸਾ ॥੨॥ ਉਹਨਾਂ ਨੂੰ ਗੁਰੂ ਦਾ (ਦਿੱਤਾ ਹੋਇਆ ਇਹ) ਭਰੋਸਾ (ਚੇਤੇ ਰਹਿੰਦਾ ਹੈ ਕਿ ਉਹਨਾਂ ਉਤੇ ਹੋਈ) ਤੇਰੀ ਬਖ਼ਸ਼ਸ਼ ਨੂੰ ਕੋਈ ਮਿਟਾ ਨਹੀਂ ਸਕਦਾ ।੨। No one can erase Your Blessings; the True Guru has given me this assurance. ||2|| ਨਾਮੁ ਧਿਆਇਨਿ ਸੁਖ ਫਲ ਪਾਇਨਿ ਆਠ ਪਹਰ ਆਰਾਧਹਿ ॥ ਹੇ ਪ੍ਰਭੂ! (ਤੇਰੇ ਸੰਤ ਤੇਰਾ) ਨਾਮ ਸਿਮਰਦੇ ਰਹਿੰਦੇ ਹਨ, ਆਤਮਕ ਆਨੰਦ ਮਾਣਦੇ ਰਹਿੰਦੇ ਹਨ, ਅੱਠੇ ਪਹਰ ਤੇਰਾ ਆਰਾਧਨ ਕਰਦੇ ਹਨ । Those who meditate on the Naam, the Name of the Lord, obtain the fruits of peace. Twenty-four hours a day, they worship and adore You. ਤੇਰੀ ਸਰਣਿ ਤੇਰੈ ਭਰਵਾਸੈ ਪੰਚ ਦੁਸਟ ਲੈ ਸਾਧਹਿ ॥੩॥ ਤੇਰੀ ਸਰਨ ਵਿਚ ਆ ਕੇ, ਤੇਰੇ ਆਸਰੇ ਰਹਿ ਕੇ ਉਹ (ਕਾਮਾਦਿਕ) ਪੰਜੇ ਵੈਰੀਆਂ ਨੂੰ ਫੜ ਕੇ ਵੱਸ ਵਿਚ ਕਰ ਲੈਂਦੇ ਹਨ ।੩। In Your Sanctuary, with Your Support, they subdue the five villains. ||3|| ਗਿਆਨੁ ਧਿਆਨੁ ਕਿਛੁ ਕਰਮੁ ਨ ਜਾਣਾ ਸਾਰ ਨ ਜਾਣਾ ਤੇਰੀ ॥ ਹੇ ਮੇਰੇ ਮਾਲਕ-ਪ੍ਰਭੂ! ਮੈਂ (ਭੀ) ਤੇਰੇ (ਬਖ਼ਸ਼ਸ਼ ਦੀ) ਕਦਰ ਨਹੀਂ ਸਾਂ ਜਾਣਦਾ, ਮੈਨੂੰ ਆਤਮਕ ਜੀਵਨ ਦੀ ਸੂਝ ਨਹੀਂ ਸੀ, ਤੇਰੇ ਚਰਨਾਂ ਵਿਚ ਸੁਰਤਿ ਟਿਕਾਣੀ ਭੀ ਨਹੀਂ ਜਾਣਦਾ ਸਾਂ, ਕਿਸੇ ਹੋਰ ਧਾਰਮਿਕ ਕੰੰਮ ਦੀ ਭੀ ਮੈਨੂੰ ਸੂਝ ਨਹੀਂ ਸੀ । I know nothing about wisdom, meditation and good deeds; I know nothing about Your excellence. ਸਭ ਤੇ ਵਡਾ ਸਤਿਗੁਰੁ ਨਾਨਕੁ ਜਿਨਿ ਕਲ ਰਾਖੀ ਮੇਰੀ ॥੪॥੧੦॥੫੭॥ ਪਰ (ਤੇਰੀ ਮੇਹਰ ਨਾਲ) ਮੈਨੂੰ ਸਭ ਤੋਂ ਵੱਡਾ ਗੁਰੂ ਨਾਨਕ ਮਿਲ ਪਿਆ, ਜਿਸ ਨੇ ਮੇਰੀ ਲਾਜ ਰੱਖ ਲਈ (ਤੇ ਮੈਨੂੰ ਤੇਰੇ ਚਰਨਾਂ ਵਿਚ ਜੋੜ ਦਿੱਤਾ) ।੪।੧੦।੫੭। Guru Nanak is the greatest of all; He saved my honor in this Dark Age of Kali Yuga. ||4||10||57|| Guru Arjan Dev Ji in Raag Soohee - 750 सूही महला ५ ॥ जिस के सिर ऊपरि तूं सुआमी सो दुखु कैसा पावै ॥ बोलि न जाणै माइआ मदि माता मरणा चीति न आवै ॥१॥ मेरे राम राइ तूं संता का संत तेरे ॥ तेरे सेवक कउ भउ किछु नाही जमु नही आवै नेरे ॥१॥ रहाउ ॥ जो तेरै रंगि राते सुआमी तिन्ह का जनम मरण दुखु नासा ॥ तेरी बखस न मेटै कोई सतिगुर का दिलासा ॥२॥ नामु धिआइनि सुख फल पाइनि आठ पहर आराधहि ॥ तेरी सरणि तेरै भरवासै पंच दुसट लै साधहि ॥३॥ गिआनु धिआनु किछु करमु न जाणा सार न जाणा तेरी ॥ सभ ते वडा सतिगुरु नानकु जिनि कल राखी मेरी ॥४॥१०॥५७॥अर्थ: हे मेरे प्रभू पातशाह! तू (अपने) संतो का (रखवाला) है, (तेरे) संत तेरे (आसरे रहते हैं)। हे प्रभू! तेरे सेवक को कोई डर छू नहीं सकता, मौत का डर उसके नजदीक नहीं फटकता।1। रहाउ। हे मेरे मालिक प्रभू! जिस मनुष्य के सिर पर तू (हाथ रखे) उसे कोई दुख नहीं व्यापता। वह मनुष्य माया के नशे में मस्त हो के तो बोलना ही नहीं जानता, मौत का सहिम भी उसके चिक्त में पैदा नहीं होता।1। हे मेरे मालिक! जो मनुष्य तेरे प्रेम-रंग में रंगे रहते हैं, उनके पैदा होने-मरने (के चक्रों) के दुख दूर हो जाते हैं, उन्हें गुरू द्वारा (दिया हुआ ये) भरोसा (हमेशा याद रहता है कि उनके ऊपर हुई) तेरी कृपा को कोई मिटा नहीं सकता।2। हे प्रभू! (तेरे संत तेरा) नाम सिमरते रहते हैं, आत्मिक आनंद भोगते रहते हैं, आठों पहर तेरी आराधना करते हैं। तेरी शरण में आ के, तेरे आसरे रह के वह (कामादिक) पाँचों वैरियों को पकड़ कर बस में कर लेते हैं।3।हे मेरे मालिक प्रभू! मैं (भी) तेरी (कृपा की) कद्र नहीं था जानता, मुझे आत्मिक जीवन की समझ नहीं थी, तेरे चरणों में सुरति टिकानी भी नहीं जानता था, किसी अन्य धार्मिक कर्म की भी मुझे सूझ नहीं थी। पर (तेरी मेहर से) मुझे सबसे बड़ा गुरू नानक मिल गया, जिसने मेरी लाज रख ली (और मुझे तेरे चरणों में जोड़ दिया)।4।10।57।
 • Post By admin
 • October 16, 2021

ਬਿਲਾਵਲੁ ਮਹਲਾ ੫ ॥ Bilaaval, Fifth Mehla: ਉਦਮੁ ਕਰਤ ਆਨਦੁ ਭਇਆ ਸਿਮਰਤ ਸੁਖ ਸਾਰੁ ॥ ਹੇ ਭਾਈ! (ਪਰਮਾਤਮਾ ਦਾ ਨਾਮ ਜਪਣ ਦਾ) ਉੱਦਮ ਕਰਦਿਆਂ (ਮਨ ਵਿਚ) ਸਰੂਰ ਪੈਦਾ ਹੁੰਦਾ ਹੈ, ਨਾਮ ਸਿਮਰਦਿਆਂ ਸਭ ਤੋਂ ਸ੍ਰੇਸ਼ਟ ਸੁਖ ਮਿਲਦਾ ਹੈ । Try to meditate, and contemplate the source of peace, and bliss will come to you. ਜਪਿ ਜਪਿ ਨਾਮੁ ਗੋਬਿੰਦ ਕਾ ਪੂਰਨ ਬੀਚਾਰੁ ॥੧॥ ਪਰਮਾਤਮਾ ਦਾ ਨਾਮ ਮੁੜ ਮੁੜ ਜਪ ਕੇ ਸਭ ਗੁਣਾਂ ਨਾਲ ਭਰਪੂਰ ਪਰਮਾਤਮਾ ਦੇ ਗੁਣਾਂ ਦਾ ਵਿਚਾਰ (ਮਨ ਵਿਚ ਟਿਕਿਆ ਰਹਿੰਦਾ ਹੈ) ।੧। Chanting, and meditating on the Name of the Lord of the Universe, perfect understanding is achieved. ||1|| ਚਰਨ ਕਮਲ ਗੁਰ ਕੇ ਜਪਤ ਹਰਿ ਜਪਿ ਹਉ ਜੀਵਾ ॥ ਹੇ ਭਾਈ! ਗੁਰੂ ਦੇ ਸੋਹਣੇ ਚਰਨਾਂ ਦਾ ਧਿਆਨ ਧਰ ਕੇ, ਪਰਮਾਤਮਾ ਦਾ ਆਰਾਧਨ ਕਰਦਿਆਂ, Meditating on the Lotus Feet of the Guru, and chanting the Name of the Lord, I live. ਪਾਰਬ੍ਰਹਮੁ ਆਰਾਧਤੇ ਮੁਖਿ ਅੰਮ੍ਰਿਤੁ ਪੀਵਾ ॥੧॥ ਰਹਾਉ ॥ ਪਰਮਾਤਮਾ ਦਾ ਨਾਮ ਜਪ ਜਪ ਕੇ, (ਜਿਉਂ ਜਿਉਂ) ਮੈਂ ਮੂੰਹ ਨਾਲ ਆਤਮਕ ਜੀਵਨ ਦੇਣ ਵਾਲਾ ਨਾਮ-ਜਲ ਪੀਂਦਾ ਹਾਂ, (ਤਿਉਂ ਤਿਉਂ) ਮੈਨੂੰ ਆਤਮਕ ਜੀਵਨ ਪ੍ਰਾਪਤ ਹੁੰਦਾ ਹੈ ।੧।ਰਹਾਉ। Worshipping the Supreme Lord God in adoration, my mouth drinks in the Ambrosial Nectar. ||1||Pause|| ਜੀਅ ਜੰਤ ਸਭਿ ਸੁਖਿ ਬਸੇ ਸਭ ਕੈ ਮਨਿ ਲੋਚ ॥ ਹੇ ਭਾਈ! (ਪਰਮਾਤਮਾ ਦਾ ਆਰਾਧਨ ਕਰਦਿਆਂ) ਸਾਰੇ ਜੀਅ ਜੰਤ ਆਤਮਕ ਆਨੰਦ ਵਿਚ ਲੀਨ ਰਹਿੰਦੇ ਹਨ, (ਜਪਣ ਵਾਲੇ) ਸਭਨਾਂ ਦੇ ਮਨ ਵਿਚ (ਸਿਮਰਨ ਦੀ) ਤਾਂਘ ਪੈਦਾ ਹੋਈ ਰਹਿੰਦੀ ਹੈ । All beings and creatures dwell in peace; the minds of all yearn for the Lord. ਪਰਉਪਕਾਰੁ ਨਿਤ ਚਿਤਵਤੇ ਨਾਹੀ ਕਛੁ ਪੋਚ ॥੨॥ ਸਦਾ ਦੂਜਿਆਂ ਦੀ ਭਲਾਈ ਕਰਨ ਦਾ ਕੰਮ ਸੋਚਦੇ ਰਹਿੰਦੇ ਹਨ, ਕੋਈ ਪਾਪ-ਵਿਕਾਰ ਉਹਨਾਂ ਉਤੇ ਆਪਣਾ ਅਸਰ ਨਹੀਂ ਪਾ ਸਕਦਾ ।੨। Those who continually remember the Lord, do good deeds for others; they harbor no ill will towards anyone. ||2|| ਧੰਨੁ ਸੁ ਥਾਨੁ ਬਸੰਤ ਧੰਨੁ ਜਹ ਜਪੀਐ ਨਾਮੁ ॥ ਹੇ ਭਾਈ! ਜਿਸ ਥਾਂ ਪਰਮਾਤਮਾ ਦਾ ਨਾਮ ਜਪਿਆ ਜਾਂਦਾ ਹੈ, ਉਹ ਥਾਂ ਭਾਗਾਂ ਵਾਲਾ ਹੋ ਜਾਂਦਾ ਹੈ, ਉਥੇ ਵੱਸਣ ਵਾਲੇ ਭੀ ਭਾਗਾਂ ਵਾਲੇ ਬਣ ਜਾਂਦੇ ਹਨ । Blessed is that place, and blessed are those who dwell there, where they chant the Naam, the Name of the Lord. ਕਥਾ ਕੀਰਤਨੁ ਹਰਿ ਅਤਿ ਘਨਾ ਸੁਖ ਸਹਜ ਬਿਸ੍ਰਾਮੁ ॥੩॥ ਪਰਮਾਤਮਾ ਦੀ ਕਥਾ-ਵਾਰਤਾ, ਪ੍ਰਭੂ ਦੀ ਸਿਫ਼ਤਿ-ਸਾਲਾਹ ਬਹੁਤ ਹੁੰਦੀ ਰਹੇ, ਉਹ ਥਾਂ ਆਤਮਕ ਆਨੰਦ ਦਾ, ਆਤਮਕ ਅਡੋਲਤਾ ਦਾ ਟਿਕਾਣਾ (ਸੋਮਾ) ਬਣ ਜਾਂਦਾ ਹੈ ।੩। The Sermon and the Kirtan of the Lord's Praises are sung there very often; there is peace, poise and tranquility. ||3|| ਮਨ ਤੇ ਕਦੇ ਨ ਵੀਸਰੈ ਅਨਾਥ ਕੋ ਨਾਥ ॥ ਉਹ ਅਨਾਥਾਂ ਦਾ ਨਾਥ ਪ੍ਰਭੂ ਕਦੇ ਮਨ ਤੋਂ ਭੁੱਲਣਾ ਨਹੀਂ ਚਾਹੀਦਾ, In my mind, I never forget the Lord; He is the Master of the masterless. ਨਾਨਕ ਪ੍ਰਭ ਸਰਣਾਗਤੀ ਜਾ ਕੈ ਸਭੁ ਕਿਛੁ ਹਾਥ ॥੪॥੨੯॥੫੯॥ ਹੇ ਨਾਨਕ!ਉਸ ਪ੍ਰਭੂ ਦੀ ਸਰਨ ਸਦਾ ਪਏ ਰਹਿਣਾ ਚਾਹੀਦਾ ਹੈ, ਜਿਸ ਦੇ ਹੱਥ ਵਿਚ ਹਰੇਕ ਚੀਜ਼ ਹੈ ।੪।੨੯।੫੯। Nanak has entered the Sanctuary of God; everything is in His hands. ||4||29||59|| Guru Arjan Dev Ji in Raag Bilaaval - 816 बिलावलु महला ५ ॥ उदमु करत आनदु भइआ सिमरत सुख सारु ॥ जपि जपि नामु गोबिंद का पूरन बीचारु ॥१॥ चरन कमल गुर के जपत हरि जपि हउ जीवा ॥ पारब्रहमु आराधते मुखि अम्रितु पीवा ॥१॥ रहाउ ॥ जीअ जंत सभि सुखि बसे सभ कै मनि लोच ॥ परउपकारु नित चितवते नाही कछु पोच ॥२॥ धंनु सु थानु बसंत धंनु जह जपीऐ नामु ॥ कथा कीरतनु हरि अति घना सुख सहज बिस्रामु ॥३॥ मन ते कदे न वीसरै अनाथ को नाथ ॥ नानक प्रभ सरणागती जा कै सभु किछु हाथ ॥४॥२९॥५९॥अर्थ: हे भाई! गुरू के सुंदर चरणों का ध्यान धर के, परमात्मा की आराधना करते हुए, परमात्मा का नाम जप-जप के, (ज्यों-ज्यों) मैं मुँह से आत्मिक जीवन देने वाला नाम-जल पीता हूँ, (त्यों-त्यों) मुझे आत्मिक जीवन प्राप्त होता है।1। रहाउ। हे भाई! (परमात्मा का नाम जपने का) उद्यम करते हुए (मन में) सरूर पैदा हो है, नाम सिमरते हुए सबसे श्रेष्ठ सुख मिलता है। परमात्मा का नाम बारंबार जप-जप के सब गुणों से भरपूर परमात्मा के गुणों का विचार (मन में टिका रहता है)।1। हे भाई! (परमात्मा की आराधना करते हुए) सारे जीव-जंतु आत्मिक आनंद में लीन रहते हैं, (जपने वाले) सबके मनों में (सिमरने की) तमन्ना पैदा हुई रहती है। (जो-जो मनुष्य नाम जपते हैं, वे) सदा दूसरों की भलाई करने का काम सोचते रहते हैं, कोई पाप-विकार उन पर अपना असर नहीं डाल सकता।2। हे भाई! जिस जगह पर परमात्मा का नाम जपा जाता है, वह जगह भाग्यशाली हो जाती है, वहाँ बसने वाले भी भाग्यशाली बन जाते हैं (क्योंकि जिस जगह) परमात्मा की कथा-वार्ता, प्रभू की सिफत-सालाह बहुत होती रहे, वह जगह आत्मिक आनंद का, आत्मिक अडोलता का ठिकाना (श्रोत) बन जाता है।3। (इस वास्ते) हे नानक! (कह- हे भाई!) वह अनाथों का नाथ प्रभू कभी मन से भूलना नहीं चाहिए, उस प्रभू की शरण सदा पड़े रहना चाहिए, जिसके हाथ में सब कुछ है।4।29।59।
 • Post By admin
 • October 15, 2021

ਧਨਾਸਰੀ ਮਹਲਾ ੫ ॥ Dhanaasaree, Fifth Mehla: ਤੁਮ ਦਾਤੇ ਠਾਕੁਰ ਪ੍ਰਤਿਪਾਲਕ ਨਾਇਕ ਖਸਮ ਹਮਾਰੇ ॥ ਹੇ ਪ੍ਰਭੂ! ਤੂੰ ਸਭ ਦਾਤਾਂ ਦੇਣ ਵਾਲਾ ਹੈਂ, ਤੂੰ ਮਾਲਕ ਹੈਂ, ਤੂੰ ਸਭਨਾਂ ਨੂੰ ਪਾਲਣ ਵਾਲਾ ਹੈਂ, ਤੂੰ ਸਾਡਾ ਆਗੂ ਹੈਂ (ਜੀਵਨ-ਅਗਵਾਈ ਦੇਣ ਵਾਲਾ ਹੈਂ), ਤੂੰ ਸਾਡਾ ਖਸਮ ਹੈਂ । You are the Giver, Master and Nurturer of all, my Husband Lord. ਨਿਮਖ ਨਿਮਖ ਤੁਮ ਹੀ ਪ੍ਰਤਿਪਾਲਹੁ ਹਮ ਬਾਰਿਕ ਤੁਮਰੇ ਧਾਰੇ ॥੧॥ ਹੇ ਪ੍ਰਭੂ! ਤੂੰ ਹੀ ਇਕ ਇਕ ਛਿਨ ਸਾਡੀ ਪਾਲਣਾ ਕਰਦਾ ਹੈਂ, ਅਸੀ (ਤੇਰੇ) ਬੱਚੇ ਤੇਰੇ ਆਸਰੇ (ਜੀਊਂਦੇ) ਹਾਂ । Each and every moment, You cherish and nurture me; I am Your child, and I rely upon You alone. ||1|| ਜਿਹਵਾ ਏਕ ਕਵਨ ਗੁਨ ਕਹੀਐ ॥ । (ਮਨੁੱਖ ਦੀ) ਇਕ ਜੀਭ ਨਾਲ ਤੇਰਾ ਕੇਹੜਾ ਕੇਹੜਾ ਗੁਣ ਦੱਸਿਆ ਜਾਏ? ।੧।ਰਹਾਉ। I have only one tongue - which of Your Glorious Virtues can I describe? ਬੇਸੁਮਾਰ ਬੇਅੰਤ ਸੁਆਮੀ ਤੇਰੋ ਅੰਤੁ ਨ ਕਿਨ ਹੀ ਲਹੀਐ ॥੧॥ ਰਹਾਉ ॥ ਹੇ ਅਣਗਿਣਤ ਗੁਣਾਂ ਦੇ ਮਾਲਕ! ਹੇ ਬੇਅੰਤ ਮਾਲਕ-ਪ੍ਰਭੂ! ਕਿਸੇ ਭੀ ਪਾਸੋਂ ਤੇਰੇ ਗੁਣਾਂ ਦਾ ਅੰਤ ਨਹੀਂ ਲੱਭਿਆ ਜਾ ਸਕਿਆ Unlimited, infinite Lord and Master - no one knows Your limits. ||1||Pause|| ਕੋਟਿ ਪਰਾਧ ਹਮਾਰੇ ਖੰਡਹੁ ਅਨਿਕ ਬਿਧੀ ਸਮਝਾਵਹੁ ॥ ਹੇ ਪ੍ਰਭੂ! ਤੂੰ ਸਾਡੇ ਕੋ੍ਰੜਾਂ ਅਪਰਾਧ ਨਾਸ ਕਰਦਾ ਹੈਂ, ਤੂੰ ਸਾਨੂੰ ਅਨੇਕਾਂ ਤਰੀਕਿਆਂ ਨਾਲ (ਜੀਵਨ-ਜੁਗਤਿ) ਸਮਝਾਂਦਾ ਹੈਂ You destroy millions of my sins, and teach me in so many ways. ਹਮ ਅਗਿਆਨ ਅਲਪ ਮਤਿ ਥੋਰੀ ਤੁਮ ਆਪਨ ਬਿਰਦੁ ਰਖਾਵਹੁ ॥੨॥ ਅਸੀ ਜੀਵ ਆਤਮਕ ਜੀਵਨ ਦੀ ਸੂਝ ਤੋਂ ਸੱਖਣੇ ਹਾਂ, ਸਾਡੀ ਅਕਲ ਥੋੜੀ ਹੈ ਹੋਛੀ ਹੈ । (ਫਿਰ ਭੀ) ਤੂੰ ਆਪਣਾ ਮੁੱਢ-ਕਦੀਮਾਂ ਦਾ ਪਿਆਰ ਵਾਲਾ ਸੁਭਾਉ ਕਾਇਮ ਰੱਖਦਾ ਹੈਂ ।੨ I am so ignorant - I understand nothing at all. Please honor Your innate nature, and save me! ||2|| ਤੁਮਰੀ ਸਰਣਿ ਤੁਮਾਰੀ ਆਸਾ ਤੁਮ ਹੀ ਸਜਨ ਸੁਹੇਲੇ ॥ ਨਾਨਕ! (ਆਖ—) ਹੇ ਪ੍ਰਭੂ! ਅਸੀ ਤੇਰੇ ਹੀ ਆਸਰੇ-ਪਰਨੇ ਹਾਂ, ਸਾ­ਨੂੰ ਤੇਰੀ ਹੀ (ਸਹਾਇਤਾ ਦੀ) ਆਸ ਹੈ, ਤੂੰ ਹੀ ਸਾਡਾ ਸੱਜਣ ਹੈਂ, I seek Your Sanctuary - You are my only hope. You are my companion, and my best friend. ਰਾਖਹੁ ਰਾਖਨਹਾਰ ਦਇਆਲਾ ਨਾਨਕ ਘਰ ਕੇ ਗੋਲੇ ॥੩॥੧੨॥ ਤੂੰ ਹੀ ਸਾਨੂੰ ਸੁਖ ਦੇਣ ਵਾਲਾ ਹੈਂ । ਹੇ ਦਇਆਵਾਨ! ਹੇ ਸਭ ਦੀ ਰੱਖਿਆ ਕਰਨ-ਜੋਗੇ! ਸਾਡੀ ਰੱਖਿਆ ਕਰ, ਅਸੀ ਤੇਰੇ ਘਰ ਦੇ ਗ਼ੁਲਾਮ ਹਾਂ ।੩।੧੨। Save me, O Merciful Saviour Lord; Nanak is the slave of Your home. ||3||12|| Guru Arjan Dev Ji in Raag Dhanaasree - 674 धनासरी महला ५ ॥ तुम दाते ठाकुर प्रतिपालक नाइक खसम हमारे ॥ निमख निमख तुम ही प्रतिपालहु हम बारिक तुमरे धारे ॥१॥ जिहवा एक कवन गुन कहीऐ ॥ बेसुमार बेअंत सुआमी तेरो अंतु न किन ही लहीऐ ॥१॥ रहाउ ॥ कोटि पराध हमारे खंडहु अनिक बिधी समझावहु ॥ हम अगिआन अलप मति थोरी तुम आपन बिरदु रखावहु ॥२॥ तुमरी सरणि तुमारी आसा तुम ही सजन सुहेले ॥ राखहु राखनहार दइआला नानक घर के गोले ॥३॥१२॥अर्थ: हे अनगिनत गुणों के मालिक! हे बेअंत मालिक प्रभू! किसी भी पक्ष से तेरे गुणों का अंत नहीं पाया जा सकता। (मनुष्य की) एक जीभ से तेरा कौन-कौन सा गुण बताया जाए?।1। रहाउ। हे प्रभू! तू सबको दातें देने वाला है, तू मालिक है, तू सबको पालने वाला है, तू हमारा नायक है (जीवन की अगुवाई देने वाला है), तू हमारा पति है। हे प्रभू! तू ही एक-एक छिन हमारी पालना करता है, हम (तेरे) बच्चे तेरे आसरे (जीते) हैं।1। हे प्रभू! तू हमारे करोड़ों अपराध नाश करता है, तू हमें अनेकों तरीकों से (जीवन जुगति) समझाता है। हम जीव आत्मिक जीवन की सूझ से वंचित हैं, हमारी अक्ल थोड़ी है होछी है। (फिर भी) तू अपना बिरद भरा प्यार वाला स्वभाव सदा कायम रखता है।2। हे नानक! (कह–) हे प्रभू! हम तेरे ही आसरे-सहारे से हैं, हमें तेरी ही (सहायता की) आस है, तू ही हमारा सज्जन है, तू ही हमें सुख देने वाला है। हे दयावान! हे सबकी रक्षा करने के समर्थ! हमारी रक्षा कर, हम तेरे घर के गुलाम हैं।3।12।
 • Post By admin
 • October 14, 2021

ਸੂਹੀ ਮਹਲਾ ੪ ॥ Soohee, Fourth Mehla: ਜਿਥੈ ਹਰਿ ਆਰਾਧੀਐ ਤਿਥੈ ਹਰਿ ਮਿਤੁ ਸਹਾਈ ॥ ਹੇ ਭਾਈ! ਜਿਸ ਭੀ ਥਾਂ ਪਰਮਾਤਮਾ ਦਾ ਆਰਾਧਨ ਕੀਤਾ ਜਾਏ, ਉਹ ਮਿੱਤਰ ਪਰਮਾਤਮਾ ਉੱਥੇ ਹੀ ਆ ਮਦਦਗਾਰ ਬਣਦਾ ਹੈ । Wherever the Lord is worshipped in adoration, there the Lord becomes one's friend and helper. ਗੁਰ ਕਿਰਪਾ ਤੇ ਹਰਿ ਮਨਿ ਵਸੈ ਹੋਰਤੁ ਬਿਧਿ ਲਇਆ ਨ ਜਾਈ ॥੧॥ ਪਰਮਾਤਮਾ ਗੁਰੂ ਦੀ ਕਿਰਪਾ ਨਾਲ (ਹੀ ਮਨੁੱਖ ਦੇ) ਮਨ ਵਿਚ ਵੱਸ ਸਕਦਾ ਹੈ, ਕਿਸੇ ਭੀ ਹੋਰ ਤਰੀਕੇ ਨਾਲ ਉਸ ਨੂੰ ਲੱਭਿਆ ਨਹੀਂ ਜਾ ਸਕਦਾ ।੧। By Guru's Grace, the Lord comes to dwell in the mind; He cannot be obtained in any other way. ||1|| ਹਰਿ ਧਨੁ ਸੰਚੀਐ ਭਾਈ ॥ ਉਸ ਦਾ ਨਾਮ-ਧਨ ਇਕੱਠਾ ਕਰਨਾ ਚਾਹੀਦਾ ਹੈ । So gather in the wealth of the Lord, O Siblings of Destiny, ਜਿ ਹਲਤਿ ਪਲਤਿ ਹਰਿ ਹੋਇ ਸਖਾਈ ॥੧॥ ਰਹਾਉ ॥ ਹੇ ਭਾਈ! ਜੇਹੜਾ ਹਰੀ ਇਸ ਲੋਕ ਵਿਚ ਅਤੇ ਪਰਲੋਕ ਵਿਚ ਮਿੱਤਰ ਬਣਦਾ ਹੈ।੧।ਰਹਾਉ। so that in this world and the next, the Lord shall be your friend and companion. ||1||Pause|| ਸਤਸੰਗਤੀ ਸੰਗਿ ਹਰਿ ਧਨੁ ਖਟੀਐ ਹੋਰ ਥੈ ਹੋਰਤੁ ਉਪਾਇ ਹਰਿ ਧਨੁ ਕਿਤੈ ਨ ਪਾਈ ॥ ਹੇ ਭਾਈ! ਸਤਸੰਗੀਆਂ ਨਾਲ (ਮਿਲ ਕੇ) ਪਰਮਾਤਮਾ ਦਾ ਨਾਮ-ਧਨ ਖੱਟਿਆ ਜਾ ਸਕਦਾ ਹੈ, (ਸਤਸੰਗ ਤੋਂ ਬਿਨਾ) ਕਿਸੇ ਭੀ ਹੋਰ ਥਾਂ, ਕਿਸੇ ਭੀ ਹੋਰ ਜਤਨ ਨਾਲ ਹਰਿ-ਨਾਮ ਧਨ ਖ਼ਰੀਦਦਾ ਹੈ, In the company of the Sat Sangat, the True Congregation, you shall earn the wealth of the Lord; this wealth of the Lord is not obtained anywhere else, by any other means, at all. ਹਰਿ ਰਤਨੈ ਕਾ ਵਾਪਾਰੀਆ ਹਰਿ ਰਤਨ ਧਨੁ ਵਿਹਾਝੇ ਕਚੈ ਕੇ ਵਾਪਾਰੀਏ ਵਾਕਿ ਹਰਿ ਧਨੁ ਲਇਆ ਨ ਜਾਈ ॥੨॥ ਨਾਸਵੰਤ ਪਦਾਰਥਾਂ ਦੇ ਵਪਾਰੀ (ਮਾਇਕ ਪਦਾਰਥ ਹੀ ਖ਼ਰੀਦਦੇ ਹਨ ਉਹਨਾਂ ਦੀ) ਸਿੱਖਿਆ ਨਾਲ ਹਰਿ-ਨਾਮ-ਧਨ ਪ੍ਰਾਪਤ ਨਹੀਂ ਕੀਤਾ ਜਾ ਸਕਦਾ ।੨। The dealer in the Lord's Jewels purchases the wealth of the Lord's jewels; the dealer in cheap glass jewels cannot acquire the Lord's wealth by empty words. ||2|| ਹਰਿ ਧਨੁ ਰਤਨੁ ਜਵੇਹਰੁ ਮਾਣਕੁ ਹਰਿ ਧਨੈ ਨਾਲਿ ਅੰਮ੍ਰਿਤ ਵੇਲੈ ਵਤੈ ਹਰਿ ਭਗਤੀ ਹਰਿ ਲਿਵ ਲਾਈ ॥ ਹੇ ਭਾਈ! ਪਰਮਾਤਮਾ ਦਾ ਨਾਮ (ਭੀ) ਧਨ (ਹੈ, ਇਹ ਧਨ) ਰਤਨ ਜਵਾਹਰ ਮੋਤੀ (ਵਰਗਾ ਕੀਮਤੀ) ਹੈ । ਪ੍ਰਭੂ ਦੇ ਭਗਤਾਂ ਨੇ ਵੱਤਰ ਦੇ ਵੇਲੇ ਉੱਠ ਕੇ ਅੰਮ੍ਰਿਤ ਵੇਲੇ ਉੱਠ ਕੇ (ਉਸ ਵੇਲੇ ਉੱਠ ਕੇ ਜਦੋਂ ਆਤਮਕ ਜੀਵਨ ਪਲ੍ਹਰਦਾ ਹੈ) ਇਸ ਹਰਿ-ਨਾਮ ਧਨ ਨਾਲ ਸੁਰਤਿ ਜੋੜੀ ਹੁੰਦੀ ਹੈ । The Lord's wealth is like jewels, gems and rubies. At the appointed time in the Amrit Vaylaa, the ambrosial hours of the morning, the Lord's devotees lovingly center their attention on the Lord, and the wealth of the Lord. ਹਰਿ ਧਨੁ ਅੰਮ੍ਰਿਤ ਵੇਲੈ ਵਤੈ ਕਾ ਬੀਜਿਆ ਭਗਤ ਖਾਇ ਖਰਚਿ ਰਹੇ ਨਿਖੁਟੈ ਨਾਹੀ ॥ ਵੱਤਰ ਦੇ ਵੇਲੇ ਅੰਮ੍ਰਿਤ ਵੇਲੇ (ਉੱਠ ਕੇ) ਬੀਜਿਆ ਹੋਇਆ ਇਹ ਹਰਿ-ਨਾਮ-ਧਨ ਭਗਤ ਜਨ ਆਪ ਵਰਤਦੇ ਰਹਿੰਦੇ ਹਨ, ਹੋਰਨਾਂ ਨੂੰ ਵੰਡਦੇ ਰਹਿੰਦੇ ਹਨ, ਪਰ ਇਹ ਮੁੱਕਦਾ ਨਹੀਂ । The devotees of the Lord plant the seed of the Lord's wealth in the ambrosial hours of the Amrit Vaylaa; they eat it, and spend it, but it is never exhausted. ਹਲਤਿ ਪਲਤਿ ਹਰਿ ਧਨੈ ਕੀ ਭਗਤਾ ਕਉ ਮਿਲੀ ਵਡਿਆਈ ॥੩॥ ਭਗਤ ਜਨਾਂ ਨੂੰ ਇਸ ਲੋਕ ਵਿਚ ਪਰਲੋਕ ਵਿਚ ਇਸ ਹਰਿ-ਨਾਮ-ਧਨ ਦੇ ਕਾਰਨ ਇੱਜ਼ਤ ਮਿਲਦੀ ਹੈ ।੩। In this world and the next, the devotees are blessed with glorious greatness, the wealth of the Lord. ||3|| ਹਰਿ ਧਨੁ ਨਿਰਭਉ ਸਦਾ ਸਦਾ ਅਸਥਿਰੁ ਹੈ ਸਾਚਾ ਇਹੁ ਹਰਿ ਧਨੁ ਅਗਨੀ ਤਸਕਰੈ ਪਾਣੀਐ ਜਮਦੂਤੈ ਕਿਸੈ ਕਾ ਗਵਾਇਆ ਨ ਜਾਈ ॥ ਹੇ ਭਾਈ! ਇਸ ਹਰਿ-ਨਾਮ-ਧਨ ਨੂੰ ਕਿਸੇ ਕਿਸਮ ਦਾ ਕੋਈ ਡਰ-ਖ਼ਤਰਾ ਨਹੀਂ, ਇਹ ਸਦਾ ਹੀ ਕਾਇਮ ਰਹਿਣ ਵਾਲਾ ਹੈ, ਸਦਾ ਹੀ ਟਿਕਿਆ ਰਹਿੰਦਾ ਹੈ । ਅੱਗ, ਚੋਰ, ਪਾਣੀ, ਮੌਤ—ਕਿਸੇ ਪਾਸੋਂ ਭੀ ਇਸ ਧਨ ਦਾ ਨੁਕਸਾਨ ਨਹੀਂ ਕੀਤਾ ਜਾ ਸਕਦਾ । The wealth of the Fearless Lord is permanent, forever and ever, and true. This wealth of the Lord cannot be destroyed by fire or water; neither thieves nor the Messenger of Death can take it away. ਹਰਿ ਧਨ ਕਉ ਉਚਕਾ ਨੇੜਿ ਨ ਆਵਈ ਜਮੁ ਜਾਗਾਤੀ ਡੰਡੁ ਨ ਲਗਾਈ ॥੪॥ ਕੋਈ ਲੁਟੇਰਾ ਇਸ ਹਰਿ-ਨਾਮ-ਧਨ ਦੇ ਨੇੜੇ ਨਹੀਂ ਢੁਕ ਸਕਦਾ । ਜਮ ਮਸੂਲੀਆ ਇਸ ਧਨ ਨੂੰ ਮਸੂਲ ਨਹੀਂ ਲਾ ਸਕਦਾ ।੪। Thieves cannot even approach the Lord's wealth; Death, the tax collector cannot tax it. ||4|| ਸਾਕਤੀ ਪਾਪ ਕਰਿ ਕੈ ਬਿਖਿਆ ਧਨੁ ਸੰਚਿਆ ਤਿਨਾ ਇਕ ਵਿਖ ਨਾਲਿ ਨ ਜਾਈ ॥ ਹੇ ਭਾਈ! ਮਾਇਆ-ਵੇੜ੍ਹੇ ਮਨੁੱਖਾਂ ਨੇ (ਸਦਾ) ਪਾਪ ਕਰ ਕਰ ਕੇ ਮਾਇਆ-ਧਨ (ਹੀ) ਜੋੜਿਆ, (ਪਰ) ਉਹਨਾਂ ਦੇ ਨਾਲ (ਜਗਤ ਤੋਂ ਤੁਰਨ ਵੇਲੇ) ਇਹ ਧਨ ਇਕ ਕਦਮ ਭੀ ਸਾਥ ਨਾਹ ਕਰ ਸਕਿਆ । The faithless cynics commit sins and gather in their poisonous wealth, but it shall not go along with them for even a single step. ਹਲਤੈ ਵਿਚਿ ਸਾਕਤ ਦੁਹੇਲੇ ਭਏ ਹਥਹੁ ਛੁੜਕਿ ਗਇਆ ਅਗੈ ਪਲਤਿ ਸਾਕਤੁ ਹਰਿ ਦਰਗਹ ਢੋਈ ਨ ਪਾਈ ॥੫॥ ਮਾਇਆ-ਵੇੜ੍ਹੇ ਮਨੁੱਖ ਇਸ ਲੋਕ ਵਿਚ ਦੁਖੀ ਹੀ ਰਹੇ (ਮਰਨ ਵੇਲੇ ਇਹ ਧਨ) ਹੱਥੋਂ ਖੁੱਸ ਗਿਆ, ਅਗਾਂਹ ਪਰਲੋਕ ਵਿਚ ਜਾ ਕੇ ਮਾਇਆ-ਵੇੜ੍ਹੇ ਮਨੁੱਖ ਨੂੰ ਪਰਮਾਤਮਾ ਦੀ ਹਜ਼ੂਰੀ ਵਿਚ ਕੋਈ ਥਾਂ ਨਹੀਂ ਮਿਲਦੀ ।੫। In this world, the faithless cynics become miserable, as it slips away through their hands. In the world hereafter, the faithless cynics find no shelter in the Court of the Lord. ||5|| ਇਸੁ ਹਰਿ ਧਨ ਕਾ ਸਾਹੁ ਹਰਿ ਆਪਿ ਹੈ ਸੰਤਹੁ ਜਿਸ ਨੋ ਦੇਇ ਸੁ ਹਰਿ ਧਨੁ ਲਦਿ ਚਲਾਈ ॥ ਹੇ ਸੰਤ ਜਨੋ! ਇਸ ਹਰਿ-ਨਾਮ-ਧਨ ਦਾ ਮਾਲਕ ਪਰਮਾਤਮਾ ਆਪ ਹੀ ਹੈ । ਜਿਸ ਮਨੁੱਖ ਨੂੰ ਸ਼ਾਹ ਪ੍ਰਭੂ ਇਹ ਧਨ ਦੇਂਦਾ ਹੈ, ਉਹ ਮਨੁੱਖ (ਇਸ ਜਗਤ ਵਿਚ) ਇਹ ਹਰਿ-ਨਾਮ-ਸੌਦਾ ਵਿਹਾਝ ਕੇ ਇਥੋਂ ਤੁਰਦਾ ਹੈ । The Lord Himself is the Banker of this wealth, O Saints; when the Lord gives it, the mortal loads it and takes it away. ਇਸੁ ਹਰਿ ਧਨੈ ਕਾ ਤੋਟਾ ਕਦੇ ਨ ਆਵਈ ਜਨ ਨਾਨਕ ਕਉ ਗੁਰਿ ਸੋਝੀ ਪਾਈ ॥੬॥੩॥੧੦॥ ਹੇ ਨਾਨਕ! (ਆਖ—ਹੇ ਭਾਈ!) ਇਸ ਹਰਿ-ਨਾਮ-ਧਨ ਦੇ ਵਪਾਰ ਵਿਚ ਕਦੇ ਘਾਟਾ ਨਹੀਂ ਪੈਂਦਾ । ਗੁਰੂ ਨੇ ਆਪਣੇ ਸੇਵਕ ਨੂੰ ਇਹ ਗੱਲ ਚੰਗੀ ਤਰ੍ਹਾਂ ਸਮਝਾ ਦਿੱਤੀ ਹੈ ।੬।੩।੧੦। This wealth of the Lord is never exhausted; the Guru has given this understanding to servant Nanak. ||6||3||10|| Guru Raam Daas Ji in Raag Soohee - 734 सूही महला ४ ॥ जिथै हरि आराधीऐ तिथै हरि मितु सहाई ॥ गुर किरपा ते हरि मनि वसै होरतु बिधि लइआ न जाई ॥१॥ हरि धनु संचीऐ भाई ॥ जि हलति पलति हरि होइ सखाई ॥१॥ रहाउ ॥ सतसंगती संगि हरि धनु खटीऐ होर थै होरतु उपाइ हरि धनु कितै न पाई ॥ हरि रतनै का वापारीआ हरि रतन धनु विहाझे कचै के वापारीए वाकि हरि धनु लइआ न जाई ॥२॥अर्थ: हे भाई! जो हरी इस लोक में और परलोक में मित्र बनता है, उसका नाम-धन इकट्ठा करना चाहिए।1। रहाउ। हे भाई! जिस भी जगह परमात्मा की आराधना की जाए, वह मित्र परमात्मा वहीं आ के मददगार बनता है। (पर वह) परमात्मा गुरू की कृपा से (ही मनुष्य के) मन में बस सकता है, किसी भी और तरीके से उसको पाया नहीं जा सकता।1। हे भाई! सत्संगियों के साथ (मिल के) परमात्मा का नाम-धन कमाया जा सकता है, (सत्संग के बिना) किसी भी और जगह, किसी भी अन्य प्रयासों से (अगर) नाम-धन खरीदता है, (तो) नाशवंत चीजों के (कच्ची चीजों के) के व्यापारी (मायावी पदार्थ ही अर्थात कच्ची चीजें ही खरीदते हैं उनकी) शिक्षा से हरी-नाम-धन प्राप्त नहीं किया जा सकता।2। हरि धनु रतनु जवेहरु माणकु हरि धनै नालि अम्रित वेलै वतै हरि भगती हरि लिव लाई ॥ हरि धनु अम्रित वेलै वतै का बीजिआ भगत खाइ खरचि रहे निखुटै नाही ॥ हलति पलति हरि धनै की भगता कउ मिली वडिआई ॥३॥ हरि धनु निरभउ सदा सदा असथिरु है साचा इहु हरि धनु अगनी तसकरै पाणीऐ जमदूतै किसै का गवाइआ न जाई ॥ हरि धन कउ उचका नेड़ि न आवई जमु जागाती डंडु न लगाई ॥४॥अर्थ: हे भाई! परमात्मा का नाम (भी) धन (है, ये धन) रत्न-जवाहर-मोती (जैसा कीमती) है। प्रभू के भक्तों ने वत्र के वक्त उठ के अमृत बेला में उठ के (उस वक्त उठ के जब आत्मिक जीवन अंकुरित होता है) इस हरी-नाम-धन से सुरति जोड़ी होती है। अमृत बेला में (उठ के) बीजा हुआ ये हरी-नाम-धन भक्त जन खुद इस्तेमाल करते रहते हैं, औरों कोबाँटते रहते हैं, पर ये खत्म नहीं होता। भक्त जनों को इस लोक में परलोक में इस हरी-नाम-धन के कारण इज्जत मिलती है।3। हे भाई! जिस हरी-नाम-धन को किसी किस्म का कोई खतरा नहीं, ये सदा ही कायम रहने वाला है, सदा ही टिका रहता है। आग-चोर-पानी-मौत, किसी के द्वारा भी इस धन का नुकसान नहीं किया जा सकता। कोई लुटेरा इस हरी-नाम-धन के नजदीक नहीं फटक सकता। जम मसूलिया इस धन को महसूल नहीं लगा सकता।4।साकती पाप करि कै बिखिआ धनु संचिआ तिना इक विख नालि न जाई ॥ हलतै विचि साकत दुहेले भए हथहु छुड़कि गइआ अगै पलति साकतु हरि दरगह ढोई न पाई ॥५॥ इसु हरि धन का साहु हरि आपि है संतहु जिस नो देइ सु हरि धनु लदि चलाई ॥ इसु हरि धनै का तोटा कदे न आवई जन नानक कउ गुरि सोझी पाई ॥६॥३॥१०॥ अर्थ: हे भाई! माया-ग्रसित मनुष्यों ने (सदा) पाप कर-करके माया-धन ही जोड़ा, (पर) उनके साथ (जगत से चलने के वक्त) ये धन एक कदम भी साथ नहीं निभा सका। (इस माया धन के कारण) माया-ग्रसित लोग इस लोक में दुखी ही रहे (मरने के वक्त ये धन) हाथों से छिन गया, आगे परलोक में जा के माया-ग्रसित मनुष्य को परमात्मा की हजूरी में कोई जगह नहीं मिलती।5। हे संत जनो! इस हरी-नाम-धन का मालिक परमात्मा स्वयं ही है। जिस मनुष्य को शाहूकार-प्रभू ये धन देता है, वह मनुष्य (इस जगत में) ये हरी-नाम-सौदा कमा के यहाँ से चलता है। हे नानक! (कह–हे भाई!) इस हरी-नाम-धन के व्यापार में कभी घाटा नहीं पड़ता। गुरू ने अपने सेवक को ये बात अच्छी तरह समझा दी है।6।3।10।
 • Post By admin
 • October 13, 2021

ਕਿਆ ਪੜੀਐ ਕਿਆ ਗੁਨੀਐ ॥ ਨਿਰੇ ਪੜ੍ਹਨ ਸੁਣਨ ਤੋਂ ਕੋਈ ਫ਼ਾਇਦਾ ਨਹੀਂ ਕਿਆ ਬੇਦ ਪੁਰਾਨਾਂ ਸੁਨੀਐ ॥ ਹੇ ਗੰਵਾਰ!) ਵੇਦ ਪੁਰਾਣ ਆਦਿਕ ਧਰਮ-ਪੁਸਤਕਾਂ ਪੜੇ ਸੁਨੇ ਕਿਆ ਹੋਈ ॥ ਜੇ ਇਸ ਪੜ੍ਹਨ ਸੁਣਨ ਦੇ ਕੁਦਰਤੀ ਨਤੀਜੇ ਦੇ ਤੌਰ ਤੇ ਜਉ ਸਹਜ ਨ ਮਿਲਿਓ ਸੋਈ ॥੧॥ ਉਸ ਪ੍ਰਭੂ ਦਾ ਮਿਲਾਪ ਨਾਹ ਹੋਵੇ ਹਰਿ ਕਾ ਨਾਮੁ ਨ ਜਪਸਿ ਗਵਾਰਾ ॥ ਹੇ ਮੂਰਖ! ਤੂੰ ਪਰਮਾਤਮਾ ਦਾ ਨਾਮ (ਤਾਂ) ਸਿਮਰਦਾ ਨਹੀਂ ਕਿਆ ਸੋਚਹਿ ਬਾਰੰ ਬਾਰਾ ॥੧॥ ਰਹਾਉ ॥ ਨਾਮ ਨੂੰ ਵਿਸਾਰ ਕੇ) ਮੁੜ ਮੁੜ ਹੋਰ ਸੋਚਾਂ ਸੋਚਣ ਦਾ ਤੈਨੂੰ ਕੀਹ ਲਾਭ ਹੋਵੇਗਾ? ।੧।ਰਹਾਉ। ਅੰਧਿਆਰੇ ਦੀਪਕੁ ਚਹੀਐ ॥ ਹਨੇਰੇ ਵਿਚ (ਤਾਂ) ਦੀਵੇ ਦੀ ਲੋੜ ਹੁੰਦੀ ਹੈ (ਤਾਕਿ ਅੰਦਰੋਂ) ਉਹ ਹਰਿ-ਨਾਮ ਪਦਾਰਥ ਮਿਲ ਪਏ ਇਕ ਬਸਤੁ ਅਗੋਚਰ ਲਹੀਐ ॥ ਜਿਸ ਤਕ ਇੰਦ੍ਰਿਆਂ ਦੀ ਪਹੁੰਚ ਨਹੀਂ ਹੋ ਸਕਦੀ ਬਸਤੁ ਅਗੋਚਰ ਪਾਈ ॥ ਜਿਸ ਮਨੁੱਖ ਨੂੰ ਉਹ ਅਪਹੁੰਚ ਹਰਿ-ਨਾਮ ਪਦਾਰਥ ਮਿਲ ਪੈਂਦਾ ਹੈ, ਘਟਿ ਦੀਪਕੁ ਰਹਿਆ ਸਮਾਈ ॥੨॥ ਉਸ ਦੇ ਅੰਦਰ ਉਹ ਦੀਵਾ ਫਿਰ ਸਦਾ ਟਿਕਿਆ ਰਹਿੰਦਾ ਹੈ ਕਹਿ ਕਬੀਰ ਅਬ ਜਾਨਿਆ ॥ ਕਬੀਰ ਆਖਦਾ ਹੈ—ਉਸ ਅਪਹੁੰਚ ਹਰਿ-ਨਾਮ ਪਦਾਰਥ ਨਾਲ ਮੇਰੀ ਭੀ ਜਾਣ-ਪਛਾਣ ਹੋ ਗਈ ਹੈ ਜਬ ਜਾਨਿਆ ਤਉ ਮਨੁ ਮਾਨਿਆ ॥ ਜਦੋਂ ਤੋਂ ਜਾਣ-ਪਛਾਣ ਹੋਈ ਹੈ, ਮੇਰਾ ਮਨ ਉਸੇ ਵਿਚ ਹੀ ਪਰਚ ਗਿਆ ਹੈ । ਮਨ ਮਾਨੇ ਲੋਗੁ ਨ ਪਤੀਜੈ ॥ ਪਰਮਾਤਮਾ ਵਿਚ ਮਨ ਜੁੜਨ ਨਾਲ (ਕਰਮ-ਕਾਂਡੀ) ਜਗਤ ਦੀ ਤਸੱਲੀ ਨਹੀਂ ਹੁੰਦੀ; ਨ ਪਤੀਜੈ ਤਉ ਕਿਆ ਕੀਜੈ ॥੩॥੭॥ ਦੂਜੇ ਪਾਸੇ,) ਨਾਮ ਸਿਮਰਨ ਵਾਲੇ ਨੂੰ ਭੀ ਇਹ ਮੁਥਾਜੀ ਨਹੀਂ ਹੁੰਦੀ ਕਿ ਜ਼ਰੂਰ ਹੀ ਲੋਕਾਂ ਦੀ ਤਸੱਲੀ ਭੀ ਕਰਾਏ, Bhagat Kabeer Ji in Raag Sorath - 656 किआ पड़ीऐ किआ गुनीऐ ॥ किआ बेद पुरानां सुनीऐ ॥ पड़े सुने किआ होई ॥ जउ सहज न मिलिओ सोई ॥१॥ हरि का नामु न जपसि गवारा ॥ किआ सोचहि बारं बारा ॥१॥ रहाउ ॥ अंधिआरे दीपकु चहीऐ ॥ इक बसतु अगोचर लहीऐ ॥ बसतु अगोचर पाई ॥ घटि दीपकु रहिआ समाई ॥२॥ कहि कबीर अब जानिआ ॥ जब जानिआ तउ मनु मानिआ ॥ मन माने लोगु न पतीजै ॥ न पतीजै तउ किआ कीजै ॥३॥७॥ अर्थ: हे मूर्ख! तू परमात्मा का नाम (तो) सिमरता नहीं (नाम को विसार के) बार बार और सोचें सोचने का तुझे क्या फायदा होगा?।1। रहाउ। (हे गवार!) वेद-पुराण पुस्तकें निरी पढ़ने-सुनने का कोई फायदा नहीं, अगर इस पढ़ने-सुनने के कुदरती नतीजे के तौर पर उस प्रभू का मिलाप ना हो।1। अंधेरे में (तो) दीए की जरूरत होती है (ता कि अंदर से) वह हरी-नाम पदार्थ मिल जाए, जिस तक इन्द्रियों की पहुँच नहीं हो सकती, (इस तरह धार्मिक पुस्तकें पढ़ने से उस ज्ञान का दीपक मन में जलना चाहिए जिससे अंदर बसता ईश्वर मिल जाए)। जिस मनुष्य को वह अपहुँच हरी-नाम पदार्थ मिल जाता है, उस के अंदर वह दीया फिर सदा टिका रहता है।2। कबीर कहता है– उस अपहुँच हरी-नाम पदार्थ से मेरी भी जान-पहचान हो गई है। जब से ये जान-पहचान हुई है, मेरा मन उसी में ही परच गया है। (पर जगत चाहता है धर्म-पुस्तकों के रिवायती पाठ करने करवाने और तीर्थ आदि के स्नान; सो) परमात्मा में मन जोड़ने से (कर्म-काण्डी) जगत की तसल्ली नहीं होती; (दूसरी तरफ) नाम सिमरन वाले को भी ये मुथाजी नहीं होती कि जरूर ही लोगों की तसल्ली भी कराए, (तभी तो, आम तौर पर इनका मेल नहीं हो पाता)।3।7।
 • Post By admin
 • October 12, 2021

ਸੂਹੀ ਮਹਲਾ ੪ ॥ Soohee, Fourth Mehla: ਹਰਿ ਨਾਮਾ ਹਰਿ ਰੰਙੁ ਹੈ ਹਰਿ ਰੰਙੁ ਮਜੀਠੈ ਰੰਙੁ ॥ ਹੇ ਭਾਈ! ਹਰਿ-ਨਾਮ ਦਾ ਸਿਮਰਨ (ਮਨੁੱਖ ਦੇ ਮਨ ਵਿਚ) ਹਰੀ ਦਾ ਪਿਆਰ ਪੈਦਾ ਕਰਦਾ ਹੈ, ਤੇ, ਇਹ ਹਰੀ-ਨਾਲ-ਪਿਆਰ ਮਜੀਠ ਦੇ ਰੰਗ ਵਰਗਾ ਪੱਕਾ ਪਿਆਰ ਹੁੰਦਾ ਹੈ । The Lord's Name is the Love of the Lord. The Lord's Love is the permanent color. ਗੁਰਿ ਤੁਠੈ ਹਰਿ ਰੰਗੁ ਚਾੜਿਆ ਫਿਰਿ ਬਹੁੜਿ ਨ ਹੋਵੀ ਭੰਙੁ ॥੧॥ ਜੇ (ਕਿਸੇ ਮਨੁੱਖ ਉਤੇ) ਗੁਰੂ ਤੱੁ੍ਰਠ ਕੇ ਉਸ ਨੂੰ ਹਰਿ-ਨਾਮ ਦਾ ਰੰਗ ਚਾੜ੍ਹ ਦੇਵੇ ਤਾਂ ਮੁੜ ਉਸ ਰੰਗ (ਪਿਆਰ) ਦਾ ਕਦੇ ਨਾਸ ਨਹੀਂ ਹੁੰਦਾ ।੧। When the Guru is totally satisfied and pleased, He colors us with the Lord's Love; this color shall never fade away. ||1|| ਮੇਰੇ ਮਨ ਹਰਿ ਰਾਮ ਨਾਮਿ ਕਰਿ ਰੰਙੁ ॥ ਹੇ ਮੇਰੇ ਮਨ! ਪਰਮਾਤਮਾ ਦੇ ਨਾਮ ਵਿਚ ਪਿਆਰ ਜੋੜ । O my mind, enshrine love for the Name of the Lord. ਗੁਰਿ ਤੁਠੈ ਹਰਿ ਉਪਦੇਸਿਆ ਹਰਿ ਭੇਟਿਆ ਰਾਉ ਨਿਸੰਙੁ ॥੧॥ ਰਹਾਉ ॥ ਜੇ (ਕਿਸੇ ਮਨੁੱਖ ਉਤੇ) ਗੁਰੂ ਮੇਹਰਬਾਨ ਹੋ ਕੇ, ਉਸ ਨੂੰ ਹਰਿ-ਨਾਮ ਸਿਮਰਨ ਦਾ ਉਪਦੇਸ਼ ਦੇਵੇ, ਤਾਂ ਉਸ ਮਨੁੱਖ ਨੂੰ ਪ੍ਰਭੂ-ਪਾਤਿਸ਼ਾਹ ਜ਼ਰੂਰ ਮਿਲ ਪੈਂਦਾ ਹੈ ।੧।ਰਹਾਉ। The Guru, satisfied and pleased, taught me about the Lord, and my Sovereign Lord King met with me at once. ||1||Pause|| ਮੁੰਧ ਇਆਣੀ ਮਨਮੁਖੀ ਫਿਰਿ ਆਵਣ ਜਾਣਾ ਅੰਙੁ ॥ ਹੇ ਭਾਈ! ਜੇਹੜੀ ਅੰਞਾਣ ਜੀਵ-ਇਸਤ੍ਰੀ (ਗੁਰੂ ਦਾ ਆਸਰਾ ਛੱਡ ਕੇ) ਆਪਣੇ ਹੀ ਮਨ ਦੇ ਪਿੱਛੇ ਤੁਰਦੀ ਹੈ, ਉਸ ਦਾ ਜਨਮ ਮਰਨ ਦੇ ਗੇੜ ਨਾਲ ਸਾਥ ਬਣਿਆ ਰਹਿੰਦਾ ਹੈ । The self-willed manmukh is like the ignorant bride, who comes and goes again and again in reincarnation. ਹਰਿ ਪ੍ਰਭੁ ਚਿਤਿ ਨ ਆਇਓ ਮਨਿ ਦੂਜਾ ਭਾਉ ਸਹਲੰਙੁ ॥੨॥ ਉਸ (ਜੀਵ-ਇਸਤ੍ਰੀ) ਦੇ ਚਿੱਤ ਵਿਚ ਹਰੀ-ਪ੍ਰਭੂ ਨਹੀਂ ਵੱਸਦਾ, ਉਸ ਦੇ ਮਨ ਵਿਚ ਮਾਇਆ ਦਾ ਮੋਹ ਹੀ ਸਾਥੀ ਬਣਿਆ ਰਹਿੰਦਾ ਹੈ ।੨। The Lord God does not come into her consciousness, and her mind is stuck in the love of duality. ||2|| ਹਮ ਮੈਲੁ ਭਰੇ ਦੁਹਚਾਰੀਆ ਹਰਿ ਰਾਖਹੁ ਅੰਗੀ ਅੰਙੁ ॥ ਹੇ ਹਰੀ! ਅਸੀ ਜੀਵ (ਵਿਕਾਰਾਂ ਦੀ) ਮੈਲ ਨਾਲ ਭਰੇ ਰਹਿੰਦੇ ਹਾਂ, ਅਸੀ ਮੰਦ-ਕਰਮੀ ਹਾਂ । ਹੇ ਅੰਗ ਪਾਲਣ ਵਾਲੇ ਪ੍ਰਭੂ! ਸਾਡੀ ਰੱਖਿਆ ਕਰ, ਸਾਡੀ ਸਹਾਇਤਾ ਕਰ । I am full of filth, and I practice evil deeds; O Lord, save me, be with me, merge me into Your Being! ਗੁਰਿ ਅੰਮ੍ਰਿਤ ਸਰਿ ਨਵਲਾਇਆ ਸਭਿ ਲਾਥੇ ਕਿਲਵਿਖ ਪੰਙੁ ॥੩॥ ਹੇ ਭਾਈ! ਗੁਰੂ ਨੇ (ਜਿਸ ਮਨੁੱਖ ਨੂੰ) ਆਤਮਕ ਜੀਵਨ ਦੇਣ ਵਾਲੇ ਨਾਮ-ਜਲ ਦੇ ਸਰੋਵਰ ਵਿਚ ਇਸ਼ਨਾਨ ਕਰਾ ਦਿੱਤਾ, (ਉਸ ਦੇ ਅੰਦਰੋਂ) ਸਾਰੇ ਪਾਪ ਲਹਿ ਜਾਂਦੇ ਹਨ, ਪਾਪਾਂ ਦਾ ਚਿੱਕੜ ਧੁਪ ਜਾਂਦਾ ਹੈ ।੩। The Guru has bathed me in the pool of Ambrosial Nectar, and all my dirty sins and mistakes have been washed away. ||3|| ਹਰਿ ਦੀਨਾ ਦੀਨ ਦਇਆਲ ਪ੍ਰਭੁ ਸਤਸੰਗਤਿ ਮੇਲਹੁ ਸੰਙੁ ॥ ਹੇ ਅੱਤ ਕੰਗਾਲਾਂ ਉਤੇ ਦਇਆ ਕਰਨ ਵਾਲੇ ਹਰੀ-ਪ੍ਰਭੂ! ਮੈਨੂੰ ਸਾਧ ਸੰਗਤਿ ਦਾ ਸਾਥ ਮਿਲਾ । O Lord God, Merciful to the meek and the poor, please unite me with the Sat Sangat, the True Congregation. ਮਿਲਿ ਸੰਗਤਿ ਹਰਿ ਰੰਗੁ ਪਾਇਆ ਜਨ ਨਾਨਕ ਮਨਿ ਤਨਿ ਰੰਙੁ ॥੪॥੩॥ ਹੇ ਦਾਸ ਨਾਨਕ! (ਆਖ—) ਜਿਸ ਮਨੁੱਖ ਨੇ ਸਾਧ ਸੰਗਤਿ ਵਿਚ ਮਿਲ ਕੇ ਪਰਮਾਤਮਾ ਦੇ ਨਾਮ ਦਾ ਪ੍ਰੇਮ ਪ੍ਰਾਪਤ ਕਰ ਲਿਆ, ਉਸ ਦੇ ਮਨ ਵਿਚ ਉਸ ਦੇ ਹਿਰਦੇ ਵਿਚ ਉਹ ਪ੍ਰੇਮ (ਸਦਾ ਟਿਕਿਆ ਰਹਿੰਦਾ ਹੈ) ।੪।੩। Joining the Sangat, servant Nanak has obtained the Lord's Love; my mind and body are drenched in it. ||4||3|| Guru Raam Daas Ji in Raag Soohee - 732 सूही महला ४ ॥ हरि नामा हरि रंङु है हरि रंङु मजीठै रंङु ॥ गुरि तुठै हरि रंगु चाड़िआ फिरि बहुड़ि न होवी भंङु ॥१॥ मेरे मन हरि राम नामि करि रंङु ॥ गुरि तुठै हरि उपदेसिआ हरि भेटिआ राउ निसंङु ॥१॥ रहाउ ॥ मुंध इआणी मनमुखी फिरि आवण जाणा अंङु ॥ हरि प्रभु चिति न आइओ मनि दूजा भाउ सहलंङु ॥२॥ हम मैलु भरे दुहचारीआ हरि राखहु अंगी अंङु ॥ गुरि अम्रित सरि नवलाइआ सभि लाथे किलविख पंङु ॥३॥ हरि दीना दीन दइआल प्रभु सतसंगति मेलहु संङु ॥ मिलि संगति हरि रंगु पाइआ जन नानक मनि तनि रंङु ॥४॥३॥ अर्थ: हे मेरे मन! परमात्मा के नाम में प्यार जोड़। अगर (किसी मनुष्य पर) गुरू मेहरवान हो के उसको हरी-नाम का उपदेश दे, तो उस मनुष्य को प्रभू-पातशाह जरूर मिल जाता है।1। रहाउ। हे भाई! हरी-नाम का सिमरन (मनुष्य के मन में) हरी का प्यार पैदा करता है, और, ये हरी के साथ प्यार मजीठ के रंग जैसा प्यार होता है। अगर (किसी मनुष्य पर) गुरू प्रसन्न हो के उसको हरी-ना का रंग चढ़ा दे तो दोबारा उस रंग (प्यार) का कभी नाश नहीं होता।1। हे भाई! जो अंजान जीव-स्त्री (गुरू का आसरा छोड़ के) अपने ही मन के पीछे चलती है, उसके जनम-मरण के चक्करों का आसरा बना रहता है। उस (जीव-स्त्री) के स्मर्ण में हरी प्रभू नहीं बसता, उसके मन में माया का मोह ही साथी रहता है।2। हे हरी! हम जीव! (विकारों की) मैल से भरे रहते हैं, हम दुराचारी हैं। हे अंग पालने वाले प्रभू! हमारी रक्षा कर, हमारी सहायता कर। हे भाई! गुरू ने (जिस मनुष्य को) आत्मिक जीवन देने वाले नाम-जल सरोवर में स्नान करा दिया, (उसके अंदर से) सारे पाप उतर जाते है, पापों के कीचड़ धुल जाता है।3। हे अति कंगालों पर दया करने वाले हरी-प्रभू! मुझे साध-संगति के साथ मिला। हे दास नानक! (कह–) जिस मनुष्य ने साध-संगति में मिल के परमात्मा के नाम का प्रेम प्राप्त कर लिया, उसकेमन में उसके हृदय में वह प्रेम (सदा टिका रहता है)।4।3।
 • Post By admin
 • October 11, 2021

ਧਨਾਸਰੀ ਮਹਲਾ ੫ ॥ Dhanaasaree, Fifth Mehla: ਜਹ ਜਹ ਪੇਖਉ ਤਹ ਹਜੂਰਿ ਦੂਰਿ ਕਤਹੁ ਨ ਜਾਈ ॥ ਭਾਈ! ਮੈਂ ਜਿੱਥੇ ਜਿੱਥੇ ਵੇਖਦਾ ਹਾਂ ਉੱਥੇ ਉੱਥੇ ਹੀ ਪਰਮਾਤਮਾ ਹਾਜ਼ਰ-ਨਾਜ਼ਰ ਹੈ, ਉਹ ਕਿਸੇ ਥਾਂ ਤੋਂ ਭੀ ਦੂਰ ਨਹੀਂ ਹੈ । Wherever I look, there I see Him present; He is never far away. ਰਵਿ ਰਹਿਆ ਸਰਬਤ੍ਰ ਮੈ ਮਨ ਸਦਾ ਧਿਆਈ ॥੧॥ ਹੇ (ਮੇਰੇ) ਮਨ! ਤੂੰ ਸਦਾ ਉਸ ਪ੍ਰਭੂ ਨੂੰ ਸਿਮਰਿਆ ਕਰ, ਜੇਹੜਾ ਸਭਨਾਂ ਵਿਚ ਵੱਸ ਰਿਹਾ ਹੈ ।੧। He is all-pervading, everywhere; O my mind, meditate on Him forever. ||1|| ਈਤ ਊਤ ਨਹੀ ਬੀਛੁੜੈ ਸੋ ਸੰਗੀ ਗਨੀਐ ॥ ਹੇ ਭਾਈ! ਉਸ (ਪਰਮਾਤਮਾ) ਨੂੰ ਹੀ (ਅਸਲ) ਸਾਥੀ ਸਮਝਣਾ ਚਾਹੀਦਾ ਹੈ, (ਜੇਹੜਾ ਸਾਥੋਂ) ਇਸ ਲੋਕ ਵਿਚ ਪਰਲੋਕ ਵਿਚ (ਕਿਤੇ ਭੀ) ਵੱਖਰਾ ਨਹੀਂ ਹੁੰਦਾ । He alone is called your companion, who will not be separated from you, here or hereafter. ਬਿਨਸਿ ਜਾਇ ਜੋ ਨਿਮਖ ਮਹਿ ਸੋ ਅਲਪ ਸੁਖੁ ਭਨੀਐ ॥ ਰਹਾਉ ॥ ਉਸ ਸੁਖ ਨੂੰ ਹੋਛਾ ਸੁਖ ਆਖਣਾ ਚਾਹੀਦਾ ਹੈ ਜੇਹੜਾ ਅੱਖ ਝਮਕਣ ਦੇ ਸਮੇ ਵਿਚ ਹੀ ਮੁੱਕ ਜਾਂਦਾ ਹੈ ।ਰਹਾਉ। That pleasure, which passes away in an instant, is trivial. ||Pause|| ਪ੍ਰਤਿਪਾਲੈ ਅਪਿਆਉ ਦੇਇ ਕਛੁ ਊਨ ਨ ਹੋਈ ॥ ਹੇ ਭਾਈ! ਮੇਰਾ ਉਹ ਪ੍ਰਭੂ ਭੋਜਨ ਦੇ ਕੇ (ਸਭ ਨੂੰ) ਪਾਲਦਾ ਹੈ, (ਉਸ ਦੀ ਕਿਰਪਾ ਨਾਲ) ਕਿਸੇ ਚੀਜ਼ ਦੀ ਥੁੜ ਨਹੀਂ ਰਹਿੰਦੀ He cherishes us, and gives us sustenance; He does not lack anything. ਸਾਸਿ ਸਾਸਿ ਸੰਮਾਲਤਾ ਮੇਰਾ ਪ੍ਰਭੁ ਸੋਈ ॥੨॥ ਉਹ ਪ੍ਰਭੂ (ਸਾਡੇ) ਹਰੇਕ ਸਾਹ ਦੇ ਨਾਲ ਨਾਲ ਸਾਡੀ ਸੰਭਾਲ ਕਰਦਾ ਰਹਿੰਦਾ ਹੈ ।੨। With each and every breath, my God takes care of His creatures. ||2|| ਅਛਲ ਅਛੇਦ ਅਪਾਰ ਪ੍ਰਭ ਊਚਾ ਜਾ ਕਾ ਰੂਪੁ ॥ ਹੇ ਭਾਈ! ਜੇਹੜਾ ਪ੍ਰਭੂ ਛਲਿਆ ਨਹੀਂ ਜਾ ਸਕਦਾ, ਨਾਸ ਨਹੀਂ ਕੀਤਾ ਜਾ ਸਕਦਾ, ਜਿਸ ਦੀ ਹਸਤੀ ਸਭ ਤੋਂ ਉੱਚੀ ਹ God is undeceiveable, impenetrable and infinite; His form is lofty and exalted. ਜਪਿ ਜਪਿ ਕਰਹਿ ਅਨੰਦੁ ਜਨ ਅਚਰਜ ਆਨੂਪੁ ॥੩॥ ਤੇ ਹੈਰਾਨ ਕਰਨ ਵਾਲੀ ਹੈ, ਜਿਸ ਦੇ ਬਰਾਬਰ ਦਾ ਹੋਰ ਕੋਈ ਨਹੀਂ, ਉਸ ਦੇ ਭਗਤ ਉਸ ਦਾ ਨਾਮ ਜਪ ਜਪ ਕੇ ਆਤਮਕ ਆਨੰਦ ਮਾਣਦੇ ਰਹਿੰਦੇ ਹਨ ।੩। Chanting and meditating on the embodiment of wonder and beauty, His humble servants are in bliss. ||3|| ਸਾ ਮਤਿ ਦੇਹੁ ਦਇਆਲ ਪ੍ਰਭ ਜਿਤੁ ਤੁਮਹਿ ਅਰਾਧਾ ॥ ਹੇ ਦਇਆ ਦੇ ਘਰ ਪ੍ਰਭੂ! ਮੈਨੂੰ ਉਹ ਸਮਝ ਬਖ਼ਸ਼ ਜਿਸ ਦੀ ਬਰਕਤਿ ਨਾਲ ਮੈਂ ਤੈਨੂੰ ਹੀ ਸਿਮਰਦਾ ਰਹਾਂ । Bless me with such understanding, O Merciful Lord God, that I might remember You. ਨਾਨਕੁ ਮੰਗੈ ਦਾਨੁ ਪ੍ਰਭ ਰੇਨ ਪਗ ਸਾਧਾ ॥੪॥੩॥੨੭॥ ਹੇ ਪ੍ਰਭੂ! ਨਾਨਕ (ਤੇਰੇ ਪਾਸੋਂ) ਤੇਰੇ ਸੰਤ ਜਨਾਂ ਦੇ ਚਰਨਾਂ ਦੀ ਧੂੜ ਮੰਗਦਾ ਹੈ ।੪।੩।੨੭। Nanak begs God for the gift of the dust of the feet of the Saints. ||4||3||27|| Guru Arjan Dev Ji in Raag Dhanaasree - 678 धनासरी महला ५ ॥ जह जह पेखउ तह हजूरि दूरि कतहु न जाई ॥ रवि रहिआ सरबत्र मै मन सदा धिआई ॥१॥ ईत ऊत नही बीछुड़ै सो संगी गनीऐ ॥ बिनसि जाइ जो निमख महि सो अलप सुखु भनीऐ ॥ रहाउ ॥ प्रतिपालै अपिआउ देइ कछु ऊन न होई ॥ सासि सासि समालता मेरा प्रभु सोई ॥२॥ अछल अछेद अपार प्रभ ऊचा जा का रूपु ॥ जपि जपि करहि अनंदु जन अचरज आनूपु ॥३॥ सा मति देहु दइआल प्रभ जितु तुमहि अराधा ॥ नानकु मंगै दानु प्रभ रेन पग साधा ॥४॥३॥२७॥अर्थ: हे भाई! उस (परमात्मा) को ही (असल) समझना चाहिए, (जो हमसे) इस लोक में परलोक में (कहीं भी) अलग नहीं होता। उस सुख को होछा सुख कहना चाहिए जो आँख झपकने जितने समय में ही समाप्त हो जाता है। रहाउ। हे भाई! मैं जहाँ-जहाँ देखता हूँ वहाँ-वहाँ ही परमात्मा हाजिर-नाजर है, वह किसी भी जगह से दूर नहीं है। हे (मेरे) मन! तू सदा उस प्रभू का सिमरन किया कर, जो सब में बस रहा है।1। हे भाई! मेरा वह प्रभू भोजन दे के (सबको) पालता है, (उसकी कृपा से) किसी भी चीज की कमी नहीं रहती। वह प्रभू (हमारी) हरेक सांस के साथ-साथ हमारी संभाल करता रहता है।2। हे भाई! जो प्रभू छला नहीं जा सकता, नाश नहीं किया जा सकता, जिसकी हस्ती सबसे ऊँची है, और हैरान करने वाली है, जिसके बराबर का और कोई नहीं, उसके भक्त उसका नाम जप-जप के आत्मिक आनंद लेते रहते हैं।3।हे दया के घर प्रभू! मुझे वह समझ बख्श जिसकी बरकति से मैं तुझे ही सिमरता रहूँ। हे प्रभू! नानक (तेरे पास से) तेरे संत जनों के चरणों की धूड़ मांगता है।4।3।27।